ਜਲੰਧਰ (ਮੁਨੀਸ਼ / ਅਨਿਲ ) ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜਲੰਧਰ ਇਕਾਈ ਦੀ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਸਮਰਾ ਦੀ ਅਗਵਾਈ ਵਿੱਚ ਪਿੰਡ ਸਮਰਾਏ ਵਿਚ ਹੋਈ I ਜਿਸ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਵਿਚਾਰਾਂ ਹੋਈਆਂ I ਇਸ ਮੀਟਿੰਗ ਵਿਚ ਕਿਸਾਨਾਂ ਦੀ ਸਮੂਹ ਜਥੇਬੰਦੀਆਂ ਨੇ ਜੋ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਬਿਲ ਪੇਸ਼ ਕੀਤਾ ਹੈ I ਉਸ ਦੇ ਵਿਰੁੱਧ 5 ਨਵੰਬਰ ਦਿਨ ਵੀਰਵਾਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਹੈ I ਉਸ ਨੂੰ ਸਫ਼ਲ ਬਣਾਉਣ ਲਈ ਸਾਰੇ ਕਿਸਾਨ,ਮਜ਼ਦੂਰ ਵਪਾਰੀ ਵਰਗ ਨੂੰ ਅਪੀਲ ਕੀਤੀ ਕਿ ਇਸ ਬੰਦ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲ਼ ਨੂੰ ਜਲੰਧਰ ਦੇ ਪੀ ਏ ਪੀ ਚੌਂਕ ਵਿੱਚ ਵਿਸ਼ਾਲ ਧਰਨਾ ਲਗਾਇਆ ਜਾ ਰਿਹਾ, ਉਨ੍ਹਾਂ ਨੇ ਸਾਰੀਆਂ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸਵੇਰੇ 11 ਵਜੇ ਪੀ ਏ ਪੀ ਚੌਕ ਪਹੁੰਚ ਦੀ ਕਿਰਪਾਲਤਾ ਕਰਨ ਤਾਂ ਜੋ ਕੇਂਦਰ ਦੀ ਸਰਕਾਰ ਬਿੱਲ ਵਾਪਸ ਕਰਾਉਣ ਲਈ ਮਜਬੂਰ ਕੀਤਾ ਜਾ ਸਕੇ I ਇਸ ਮੌਕੇ ਤੇ ਜਥੇਦਾਰ ਕਸ਼ਮੀਰ ਸਿੰਘ, ਪਰਗਟ ਸਿੰਘ ਸਰਹਾਲੀ ,ਕੁਲਵਿੰਦਰ ਸਿੰਘ ਮਸ਼ਿਆਣਾ,ਅਮਰ ਸਿੰਘ ਜੋਤੀ ,ਕੁਲਦੀਪ ਸਿੰਘ ਚੱਕ ਖੁਰਦ ,ਦਲਜੀਤ ਸਿੰਘ ਅਤੇ ਸੁਖਵੀਰ ਸਿੰਘ ਵੀ ਹਾਜ਼ਰ ਸਨ Iਲ

LEAVE A REPLY