ਮਾਨਸਾ 12 ਜਨਵਰੀ (ਗੁਰਜੰਟ ਸਿੰਘ ਬਾਜੇਵਾਲੀਆ) ਅੱਜ ਮਾਨਸਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਆਪਣੇ ਜਿਲ੍ਹਾ ਮਾਨਸਾ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਸਮੇਤ ਮਾਨਸਾ ਡਿਪਟੀ ਕਮਿਸ਼ਨਰ ਮਹਿੰਦਰਪਾਲ ਸਾਹਿਬ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਨਗਰ ਕੌਂਸਲ ਦੀਆਂ ਵੋਟਾਂ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕੈਂਸਲ ਕਰਵਾਉਣ ਲਈ ਦਿੱਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਦੇ ਸੰਵਿਧਾਨਿਕ ਅਧਿਕਾਰਾਂ ਤੇ ਡਾਕਾ ਮਾਰਦੇ ਹੋਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਪਾਸ ਕਰ ਦਿੱਤੇ ਹਨ। ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਪੰਜਾਬ, ਹਰਿਆਣਾ ਦੇ ਕਿਸਾਨ ਸਮੁੱਚੇ ਦੇਸ਼ ਦੇ ਲੱਖਾਂ ਕਿਸਾਨਾਂ ਦੀ ਅਗਵਾਈ ਕਰਦੇ ਹੋਏ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਕਰ ਰਹੇ ਹਨ। ਜਿਨ੍ਹਾਂ ਨਾਲ ਬਜ਼ੁਰਗ ਬੀਬੀਆਂ, ਨੌਜਵਾਨ ਅਤੇ ਬੱਚੇ ਵੀ ਬੜੀ ਵੱਡੀ ਗਿਣਤੀ ਵਿੱਚ ਹਿੱਸਾ ਲੈ ਰਹੇ ਹਨ। ਇਹ ਦੇਸ਼-ਵਿਆਪੀ ਸੰਘਰਸ਼ ਹੁਣ ਸਿਖਰਾਂ ਤੇ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 8 ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਇਸ ਮੌਕੇ ਪੰਜਾਬ ਵਿੱਚ ਲੋਕਲ ਬਾਡੀਜ਼ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕਿਸਾਨ ਹਿਤੈਸੀਆਂ ਵਿੱਚ ਦਿਲਚਸਪੀ ਹੋਣਾ ਸੁਭਾਵਿਕ ਹੈ। ਜੇਕਰ ਦਿੱਲੀ ਬਾਰਡਰ ਤੋਂ ਅੰਦੋਲਨਕਾਰੀ ਕਿਸਾਨ ਚੋਣਾਂ ਸਬੰਧੀ ਪੰਜਾਬ ਵਾਪਿਸ ਆਉਂਦੇ ਹਨ ਤਾਂ ਸਿਖਰਾਂ ਤੇ ਪੁੱਜਿਆ ਸੰਘਰਸ਼ ਕਮਜ਼ੋਰ ਪੈ ਜਾਵੇਗਾ। ਜਿਸ ਦਾ ਨੁਕਸਾਨ ਸਮੁੱਚੇ ਦੇਸ਼ ਦੀ ਕਿਸਾਨੀ ਅਤੇ ਇਸਦੇ ਨਾਲ ਜੁੜੇ ਹੋਰ ਧੰਦਿਆਂ ਨੂੰ ਹੋਵੇਗਾ। ਜਿਲ੍ਹਾਂ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ ਨੇ ਕਿਹਾ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਇਹ ਨਗਰ ਕੌਂਸਲ ਦੀਆਂ ਵੋਟਾਂ ਕਿਸਾਨੀ ਸੰਘਰਸ਼ ਦੀ ਜਿੱਤ/ਸਮਾਪਤੀ ਤੱਕ ਕੈਂਸਲ ਕਰਨ ਬਾਰੇ ਮੁੱਖ ਮੰਤਰੀ ਪੰਜਾਬ ਦੇ ਨਾਮ ਸਾਰੇ ਜਿਲ੍ਹਿਆਂ ਦੇ ਡੀ.ਸੀ. ਸਹਿਬਾਨਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮਾਨਸਾ ਦੇ ਡੀ.ਸੀ. ਮਹਿੰਦਰਪਾਲ ਸਾਹਿਬ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਦੇਣ ਵੇਲੇ ਲੋਕ ਇਨਸਾਫ਼ ਪਾਰਟੀ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਦਾਨਗੜ੍ਹ ਤੋਂ ਇਲਾਵਾ ਜਿਲ੍ਹਾ ਮਾਨਸਾ ਤੋਂ ਸੀਨੀਅਰ ਮੀਤ ਪ੍ਰਧਾਨ ਸੂਬੇਦਾਰ ਮੇਜਰ ਜਗਦੇਵ ਸਿੰਘ ਰਾਏਪੁਰ, ਹਲਕਾ ਇੰਚਾਰਜ ਮਾਨਸਾ ਮਿਸਤਰੀ ਹਰਪ੍ਰੀਤ ਸਿੰਘ ਸੱਦਾ ਸਿੰਘ ਵਾਲਾ, ਸ਼ਹਿਰੀ ਪ੍ਰਧਾਨ ਜਨਕ ਰਾਜ ਉੱਡਤ, ਮਾਨਸਾ ਵਾਰਡ ਨੰ. 2 ਦੇ ਪ੍ਰਧਾਨ ਸੁਖਵੀਰ ਸਿੰਘ ਢਿੱਲੋਂ, ਮਹਿੰਦਰ ਸਿੰਘ ਧਨੌਲਾ, ਹਰਬੰਸ ਸਿੰਘ ਸ਼ਹਿਰੀ ਪ੍ਰਧਾਨ ਬਰਨਾਲਾ, ਰੱਬੀ ਸਿੰਘ ਚਿੱਤਰਕਾਰ ਧਨੌਲਾ, ਗੁਰਪ੍ਰੀਤ ਸਿੰਘ ਗਾਗੋਵਾਲੀਆ, ਲਾਭਦੀਪ ਸਿੰਘ ਲਵਲੀ, ਬਲਦੇਵ ਸਿੰਘ ਕਾਲੀਆਂ ਬਰੇਟਾ, ਕੈਸੋ ਰਾਮ ਬਰੇਟਾ, ਸੁਰੇਸ਼ ਕੁਮਾਰ ਬਾਂਸਲ ਮਾਨਸਾ, ਕੁਲਦੀਪ ਸਿੰਘ, ਮੰਦਰ ਸਿੰਘ ਖੋਖਰ, ਭਿੰਦਰ ਸਿੰਘ ਮੈਂਬਰ ਖੋਖਰ ਆਦਿ ਹਾਜ਼ਰ ਸਨ।

LEAVE A REPLY