ਮਾਨਸਾ 13 ਜਨਵਰੀ (ਗੁਰਜੰਟ ਸਿੰਘ ਬਾਜੇਵਾਲੀਆ) ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਵਿਖੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਮਨਾਈ ਲੋਹੜੀ। ਕਿਸਾਨ ਆਗੂ ਗੁਰਜੰਟ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰਦਿਆ 70 ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਇਹਨਾਂ ਸ਼ਹੀਦ ਹੋ ਚੁੱਕੇ ਪਰਵਾਰ ਕੇਂਦਰ ਸਰਕਾਰ ਨੂੰ ਕੋਈ ਹਮਦਰਦੀ ਨਹੀਂ ਹੈ I ਉਹ ਸਿਰਫ ਅਡਾਨੀ ਅੰਬਾਨੀ ਦੀ ਫਿਕਰ ਕਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਕੇਂਦਰ ਸਰਕਾਰ ਦੇ ਇਨ੍ਹਾਂ ਕਾਨੂੰਨਾਂ ਦੀਆ ਕਾਪੀਆਂ ਸਾੜ ਕੇ ਲੋਹੜੀ ਮਨਾਈ ਜਾ ਰਹੀ ਹੈ। ਮੌਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਤੇ ਇਸੇ ਤਰ੍ਹਾਂ ਗੋਲਡਨ ਬਾਸਤੀ ਬਾਜੇਵਾਲਾ ਦੇ ਟੈਣੀ ਚੋਕ ਵਿਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਤੇ ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ,ਬਲਵੀਰ ਸਿੰਘ, ਹਰਮੀਤ ਸਿੰਘ, ਪੱਪੂ ਸਿੰਘ, ਬੰਤ ਸਿੰਘ,ਡਾ ਮੇਘਾ ਸਿੰਘ,ਜਸ ਸਿੰਘ ਹਰਦੀਪ ਸਿੰਘ, ਗੁਰਨਾਮ ਸਿੰਘ ਆਦਿ ਹਾਜਰ ਸਨ।

LEAVE A REPLY