ਮਾਨਸਾ 16 ਜਨਵਰੀ (ਗੁਰਜੰਟ ਸਿੰਘ ਬਾਜੇਵਾਲੀਆ) 18 ਜਨਵਰੀ ਨੂੰ ਕਿਸਾਨ ਮਹਿਲਾ ਦਿਵਸ ਮਨਾਇਆ ਜਾਵੇਗਾ ਕਿਸਾਨ ਜਥੇਬੰਦੀਆਂ ਮਾਨਸਾ ਵਿੱਚ ਕਿਸਾਨ ਜਥੇਬੰਦੀਆਂ ਦਾ ਰੇਲਵੇ ਪਾਰਕ ਵਿਚ ਪੱਕਾ ਮੋਰਚਾ 108ਵੇ ਦਿਨਾਂ ਵਿੱਚ ਸ਼ਾਮਲ ਧਰਨਾਕਾਰੀਆਂ ਨੇ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਗੂ ਛੱਜੂ ਰਾਮ ਰਿਸ਼ੀ, ਤੇਜ ਚਕੇਰੀਆਂ, ਮੇਜਰ ਸਿੰਘ ਦੂਲੋਵਾਲ ਨੇ ਸੋਬੰਧਨ ਕਰਦੇ ਕਿਹਾ ਕਿ ਮੋਦੀ ਸਰਕਾਰ ਦੇ ਮੰਤਰੀਆਂ ਨਾਲ ਨੌ ਦੋਰ ਦੀ ਮੀਟਿੰਗ ਵੀ ਬੇਸਿੱਟਾ ਰਹੀ ਜਿਸ ਕਰਕੇ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਪਰੇਡ ਵਿਚ ਸ਼ਾਮਲ ਹੋਣ ਲਈ ਟਰੈਕਟਰਾ ਦੀ ਪਿੰਡਾਂ ਵਿੱਚ ਰਿਹਾਇਸ਼ਲ ਕਰਵਾਈ ਜਾ ਰਹੀ ਹੈ I ਕਿਸਾਨ ਆਗੂ ਬਲਵਿੰਦਰ ਸ਼ਰਮਾ ਖਿਆਲਾਂ ਨੇ ਦੱਸਿਆ ਕਿ 18 ਜਨਵਰੀ ਨੂੰ ਮਾਨਸਾ ਰੇਲਵੇ ਪਾਰਕ ਵਿੱਚ ਕਿਸਾਨ ਮਹਿਲਾ ਦਿਵਸ ਮਨਾਇਆ ਜਾਵੇਗਾ ਕਿਉਂਕਿ ਔਰਤਾਂ ਕਿਸਾਨਾਂ ਨਾਲ ਖੇਤੀ ਕਰਨ ਵਿੱਚ ਅਹਿਮ ਰੋਲ ਅਦਾ ਕਰ ਰਹੀਆਂ ਹਨ ਜਿਸ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਸਨਮਾਨ ਕੀਤਾ ਜਾਵੇਗਾ ਸਟੇਜ ਦੀ ਕਾਰਵਾਈ ਔਰਤਾਂ ਹੀ ਕਰਨਗੀਆਂ ਦਿੱਲੀ ਵਿੱਚ ਵੱਧ ਤੋਂ ਵੱਧ ਟਰੈਕਟਰ ਦੇ ਜਾਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਸ ਮੌਕੇ ਮਨਜੀਤ ਸਿੰਘ ਧਿੰਗੜ,ਮੱਖਣ ਸਿੰਘ ਉੱਡਤ, ਰਤਨ ਭੋਲਾ, ਸੁਖਪਾਲ ਸਿੰਘ, ਜਸਵੰਤ ਸਿੰਘ ਗੁਰਮੇਲ ਸਿੰਘ ਖੋਖਰ, ਭਜਨ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ I

LEAVE A REPLY