ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੰਟੋਰਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਜਿ਼ਲ੍ਹਾ ਮਾਨਸਾ ਵਿੱਚ ਨਿਰਧਾਰਿਤ ਕੀਤੇ ਗਏ ਉਕਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੰਟਰੋਲਰ (ਪ੍ਰੀਖਿਆਵਾਂ) ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ 29 ਜਨਵਰੀ ਤੋਂ 11 ਫਰਵਰੀ 2021 ਤੱਕ ਦਸਵੀਂ ਓਪਨ ਸਕੂਲ ਸਪਲੀਮੈਂਟਰੀ ਅਤੇ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਸੁਨਿਹਰੀ ਮੌਕਾ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਤੋਂ ਦੁਪਿਹਰ 2.15 ਵਜੇ ਤੱਕ ਇਸ ਜਿ਼ਲ੍ਹੇ ਦੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ, ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਮਾਨਸਾ ਵਿਖੇ ਲਈਆਂ ਜਾ ਰਹੀਆਂ ਹਨ।
ਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਕਤ ਪ੍ਰੀਖਿਆ ਕੇਂਦਰਾਂ ਦੇ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣਾ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਕੋਸਿ਼ਸ਼ ਕੀਤੀ ਜਾ ਸਕਦੀ ਹੈ।ਉਕਤ ਹੁਕਮ 11 ਫਰਵਰੀ 2021 ਤੱਕ ਲਾਗੂ ਰਹੇਗਾ।

LEAVE A REPLY