ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਮਮਤਾ ਮੁੰਦਰਾ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖਲੇ ਲਈ ਸਾਲ 2021-22 ਦੀ ਦਾਖਲਾ ਪ੍ਰੀਖਿਆ, ਜੋ 16 ਮਈ 2021 ਨੂੰ ਹੋਣੀ ਸੀ, ਹੁਣ ਇਹ ਪ੍ਰੀਖਿਆ ਨਵੋਦਿਆ ਵਿਦਿਆਲਿਆ ਸਮਿਤੀ ਦੇ ਹੁਕਮਾਂ ਅਨੁਸਾਰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਪ੍ਰਿੰਸੀਪਲ ਨੇ ਦੱਸਿਆ ਕਿ ਨਵੀਂ ਪ੍ਰੀਖਿਆ ਮਿਤੀ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰਬਰ 01652-283992, 283392, 70731-89187, 94785-47460, 98780-85025 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY