ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ)  ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਬੀ.ਕੇ.ਯੂ ਡਕੌਂਦਾ ਵੱਲੋਂ ਦਿੱਲੀ ਸੰਘਰਸ਼ ਵਿੱਚ ਹਰੇਕ ਪਿੰਡ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਲਾਮਬੰਦੀ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸੇ ਤਹਿਤ ਅੱਜ ਮਾਨਸਾ ਬਲਾਕ ਦੇ ਪਿੰਡ ਚਕੇਰੀਆਂ ਵਿੱਚ ਇੱਕ ਭਰਵੀਂ ਰੈਲੀ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ,ਮਜਦੂਰਾਂ ਅਤੇ ਔਰਤਾਂ ਨੇ ਭਾਗ ਲਿਆ। ਇਸ ਸਮੇਂ ਜਿਲ੍ਹੇ ਦੇ ਆਗੂ ਐਡਵੋਕੇਟ ਬਲਵੀਰ ਕੌਰ ਅਤੇ ਬਲਾਕ ਸਕੱਤਰ ਮੱਖਣ ਭੈਣੀਬਾਘਾ ਨੇ ਬੋਲਦਿਆਂ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਵਿੱਚ ਦਿੱਲੀ ਮੋਰਚੇ ਨੂੰ ਖੰਡਾਉਣ ਦੀ ਤਿਆਰੀ ਕਰ ਰਹੀ ਹੈ। ਭਾਵੇਂ ਕਿ ਕੋਰੋਨਾ ਇੱਕ ਬਿਮਾਰੀ ਹੈ ਮਹਾਂਮਾਰੀ ਨਹੀਂ ਜੇ ਮਹਾਂਮਾਰੀ ਹੁੰਦੀ ਤਾਂ ਇੱਕ ਸਾਲ ਤੋਂ ਸੁਰੂ ਹੋਈ ਬਿਮਾਰੀ ਨਾਲ ਪਿੰਡਾਂ ਦੇ ਪਿੰਡ ਖਾਲੀ ਹੋ ਜਾਣੇ ਸਨ। ਪਰ ਇਹ ਸੰਘਰਸ਼ ਲੋਕਾਂ ਦੇ ਸਹਿਯੋਗ ਨਾਲ ਖਤਮ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰੇਕ ਪਰਿਵਾਰ ਵਿੱਚੋਂ ਇੱਕ ਮੈਂਬਰ ਦੀ ਦਿੱਲੀ ਸੰਘਰਸ਼ ਦੇ ਵਿੱਚ ਹਾਜਰੀ ਯਕੀਨੀ ਬਣਾਈ ਜਾਵੇ। ਤਾਂ ਜੋ ਸੰਯੁਕਤ ਮੋਰਚੇ ਦੀ ਅਗਵਾਈ ਵਿੱਚ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਦਿੱਲੀ ਪਹੁੰਚਿਆ ਜਾਵੇ। ਇਸ ਸਮੇਂ ਗੁਰਮੇਲ ਸਿੰਘ ਪ੍ਰਧਾਨ, ਗੁਰਤੇਜ ਸਿੰਘ ਖਜਾਨਚੀ, ਨਾਹਰਾ ਸਿੰਘ, ਲਾਡੀ ਸਿੰਘ, ਕਾਲਾ ਸਿੰਘ, ਤੇਜ ਸਿੰਘ, ਜੱਸੂ ਸਿੰਘ ਅਤੇ ਛਿੰਦਰ ਕੌਰ ਮਾਨਸਾ ਹਾਜਰ ਸਨ।

LEAVE A REPLY