1. ਵੀਡੀਓ ਦੇਖੋ  👉👉👉👉👉👉

ਕਪੂਰਥਲਾ (ਰਵਿੰਦਰ ਰਵੀ ) ਸਿਵਲ ਹਸਪਤਾਲ ਕਪੂਰਥਲਾ ਵਿਖੇ ਐਸ ਐਸ ਪੀ ਕੰਵਰਦੀਪ ਕੌਰ ਨੇ ਵੈਕਸੀਨ ਲਗਵਾਉਣ ਪਿਛੋਂ ਕਿਹਾ ਕਿ ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਦੇ ਨਾਲ ਵੈਕਸੀਨੇਸ਼ਨ ਵੀ ਜਰੂਰੀ ਹੈ।
ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨੂੰ ਲੈ ਕੇ ਜੋ ਗਲਤ ਧਾਰਨਾਵਾਂ ਫੈਲੀਆਂ ਹਨ ਉਨ੍ਹਾਂ ਨੂੰ ਦੂਰ ਕਰਨਾ ਜਰੂਰੀ ਹੈ ਕਿਉਂਕਿ ਬਹੁਤ ਸਾਰੀਆਂ ਖੋਜਾਂ ਤੋਂ ਬਾਅਦ ਇਹ ਵੈਕਸੀਨ ਤਿਆਰ ਹੋਈ ਹੈ । ਉਨ੍ਹਾਂ ਕਿਹਾ ਕਿ ਕੋਰੋਨਾ ਦਾ ਕਹਿਰ ਖਤਮ ਕਰਨ ਲਈ ਵੈਕਸੀਨ ਨੂੰ ਅਪਣਾਉਣਾ ਪਏਗਾ। ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਵੈਕਸੀਨ ਨੂੰ ਲਗਵਾਉਣ ਲਈ ਅੱਗੇ ਆਉਣ ਤੇ ਹੋਰਨਾਂ ਨੂੰ ਵੀ ਇਸ ਵੈਕਸੀਨ ਪ੍ਰਤੀ ਪ੍ਰੇਰਿਤ ਕਰਨ।

ਵੈਕਸੀਨੇਸ਼ਨ ਕਰਵਾਉਣ ਉਪਰੰਤ ਸਾਰੇ ਪੁਲਸ ਅਧਿਕਾਰੀਆਂ ਨੂੰ 30 ਮਿੰਟ ਲਈ ਆਬਜਰਵੇਸ਼ਨ ਰੂਮ ਵਿਚ ਰੱਖਿਆ ਗਿਆ। ਐਸ.ਐਸ.ਪੀ. ਕੰਵਰਦੀਪ ਕੌਰ ਵੱਲੋਂ ਸੈਲਫੀ ਪੁਆਇੰਟ ਤੇ ਸੈਲਫੀ ਵੀ ਲਈ ਗਈ

LEAVE A REPLY