(ਮੁਨੀਸ਼ ਤੋਖੀ)  ਜਲੰਧਰ  23 ਫਰਵਰੀ 2021 ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 26 ਫਰਵਰੀ 2021 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾ ਰਹੀ ਹੈ ਜਿਸ ਦੇ ਮੱਦੇਨਜ਼ਰ ਸ਼ਹਿਰ ਵਿੱਚ ਅਵਾਜਾਈ ਨੁੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਚੱਲਦਾ ਰੱਖਣ ਲਈ ਟਰੈਫਿਕ ਦੇ ਕਈ ਰੂਟ ਤਬਦੀਲ ਕੀਤੇI
  ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ 26 ਫਰਵਰੀ 2021 ਨੂੰ ਬਾਅਦ ਦੁਪਹਿਰ (12 ਵਜੇ ਤੋਂ ਬਾਅਦ) ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਰ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ ਅਤੇ ਅਧ-ਸਰਕਾਰੀ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀ ਇਸ ਨਗਰ ਕੀਰਤਨ/ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਅੱਧੇ ਦਿਨ ਦੀ ਛੁੱਟੀ ਲੈ ਸਕਦੇ ਹਨ ਅਤੇ ਇਸ ਦਾ ਰਿਕਾਰਡ ਸਬੰਧਿਤ ਕੰਟਰੋÇਲੰਗ ਅਥਾਰਟੀ ਵਲੋਂ ਮੇਨਟੇਨ ਕੀਤਾ ਜਾਵੇਗਾ।

LEAVE A REPLY