ਗੁਰਜੰਟ ਸਿੰਘ ਬਾਜੇਵਾਲੀਆ ਮਾਨਸਾ : ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਅੱਜ ਤੜਕਸਾਰ ਹੀ ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ ਨੇ ਸਥਾਨਕ ਮਾਨਸਾ ਕੈਂਚੀਆਂ ਵਿਖੇ ਨਾਕਾ ਲਗਾ ਕੇ ਵਾਹਨਾਂ ਦੇ ਚਲਾਨ ਕੱਟੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਟਰ ਵਹੀਕਲ ਐਕਟ ਦੇ ਨਿਯਮਾਂ ਨੂੰ ਜ਼ਿਲ੍ਹੇ ਅੰਦਰ ਸਖ਼ਤੀ ਨਾਲ ਲਾਗੂ ਕਰਨ ਲਈ ਸਮੇਂ-ਸਮੇਂ ’ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨਾਂ ਦੇ ਚਲਾਨ ਕੱਟੇ ਜਾਂਦੇ ਹਨ, ਤਾਂ ਜੋ ਉਹ ਮੁੜ ਤੋਂ ਅਜਿਹੀ ਅਣਗਹਿਲੀ ਨਾ ਕਰਨ।   

ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਚੈਕਿੰਗ ਦੌਰਾਨ 1 ਪ੍ਰੈਸ਼ਰ ਹਾਰਨ, 6 ਬਿਨ੍ਹਾਂ ਆਾਰ.ਸੀ., 5 ਬਿਨ੍ਹਾਂ ਡਰਾਈਵਿੰਗ ਲਾਇਸੰਸ, 6 ਬਿਨ੍ਹਾਂ ਬੀਮਾ, 7 ਬਿਨ੍ਹਾਂ ਪ੍ਰਦੂਸ਼ਣ ਸਰਟੀਫਿਕੇਟ, 5 ਬਿਨ੍ਹਾਂ ਪਾਸਿੰਗ, 5 ਬਿਨ੍ਹਾਂ ਪਰਮਿਟ ਅਤੇ 2 ਓਵਰ ਲੋਡ ਵਾਹਨਾਂ ਦੇ ਚਲਾਨ ਕੀਤੇ ਗਏ। 

ਇਸ ਤੋਂ ਇਲਾਵਾ 5 ਵਾਹਨਾਂ ਨੂੰ ਕੋਈ ਵੀ ਦਸਤਾਵੇਜ਼ ਨਾ ਹੋਣ ਕਾਰਨ ਥਾਣਿਆਂ ਵਿੱਚ ਬੰਦ ਕੀਤਾ ਗਿਆ। ਉਨ੍ਹਾਂ ਵਾਹਨਾਂ ਦੇ ਮਾਲਕਾਂ ਅਤੇ ਡਰਾਇਵਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਗੱਡੀ ਵਿੱਚ ਪੂਰੇ ਦਸਤਾਵੇਜ਼ ਰੱਖਣੇ ਯਕੀਨੀ ਬਣਾਉਣ।   

 

LEAVE A REPLY