ਜਲੰਧਰ (ਮੁਨੀਸ਼ ਤੋਖੀ)  ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਜੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀ ਗਈ ਹੈ । ਇਸੇ ਸਬੰਧ ਵਿੱਚ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਜਲੰਧਰ ਵਿਖੇ ਮਾਝਾ , ਮਾਲਵਾ ਅਤੇ ਦੋਆਬਾ ਖੇਤਰਾਂ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਪਾਰਟੀ ਦੀ ਮਜਬੂਤੀ ਲਈ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸ: ਢੀਂਡਸਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੀਆਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਆਮ ਲੋਕਾਂ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪਾਰਟੀ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਗੁਰਚਰਨ ਸਿੰਘ ਚੰਨੀ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ)- ਭਾਜਪਾ ਸਰਕਾਰ ਦੇ 10 ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਜੋ ਦੁਰਦਸ਼ਾ ਹੋਈ ਉਸਤੋਂ ਪੰਜਾਬ ਦੇ ਲੋਕ ਭਲੀ ਭਾਂਤੀ ਜਾਣੂੰ ਹਨ, ਅਤੇ ਹੁਣ ਕਾਂਗਰਸ ਸਰਕਾਰ ਵਿੱਚ ਵੀ ਉਸੇ ਤਰ੍ਹਾਂ ਦਾ ਮਾਫ਼ੀਆ ਰਾਜ ਚੱਲ ਰਿਹਾ ਹੈ | ਪੰਜਾਬ ਦੇ ਲੋਕ ਇਹਨਾਂ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਨਵਾਂ ਬਦਲ ਲਿਆਉਣ ਦਾ ਮਨ ਬਣਾ ਚੁੱਕੇ ਹਨ।
ਮੀਟਿੰਗ ਦੌਰਾਨ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ , ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਸਰ ਸਾਹਿਬ, ਤਰਨਤਾਰਨ ਸਾਹਿਬ , ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਚੋਂ ਵੱਡੀ ਗਿਣਤੀ ਵਿੱਚ ਆਗੂਆਂ ਅਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਗੁਰਚਰਨ ਸਿੰਘ ਚੰਨੀ ,  ਜਗਦੀਸ਼ ਸਿੰਘ ਗਰਚਾ,  ਰਣਜੀਤ ਸਿੰਘ ਤਲਵੰਡੀ,ਮਾਸਟਰ ਜੌਹਰ ਸਿੰਘ, ਦੇਸ ਰਾਜ ਸਿੰਘ ਧੁੱਗਾ, ਭਾਈ ਮੋਹਕਮ ਸਿੰਘ, ਮਾਨ ਸਿੰਘ ਗਰਚਾ, ਬੀਬੀ ਹਰਜੀਤ ਕੌਰ ਤਲਵੰਡੀ,  ਹਰਬੰਸ ਸਿੰਘ ਮੰਝਪੁਰ, ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ , ਸਤਨਾਮ ਸਿੰਘ ਮਨਾਵਾ,  ਸਤਵਿੰਦਰਪਾਲ ਸਿੰਘ ਢੱਟ,  ਗੁਰਿੰਦਰ ਸਿੰਘ ਬਾਜਵਾ,  ਭੁਪਿੰਦਰ ਸਿੰਘ ਖਾਲਸਾ,  ਜਸਬੀਰ ਸਿੰਘ ਘੁੰਮਣ (ਐਡਵੋਕੇਟ ),  ਪਰਮਜੀਤ ਸਿੰਘ ਖਾਲਸਾ, ਜਗਰੂਪ ਸਿੰਘ ਸੇਖਵਾਂ, ਮਨਜੀਤ ਸਿੰਘ ਦਸੂਹਾ, ਪ੍ਰਿੰਸੀਪਲ ਇੰਦਰਜੀਤ ਸਿੰਘ, ਪ੍ਰੋ: ਜੇ ਪੀ ਸਿੰਘ, ਸ: ਰਾਜਬੀਰ ਸਿੰਘ (ਐਡਵੋਕੇਟ), ਮੇਜਰ ਸਿੰਘ,  ਰਾਜਵਿੰਦਰ ਸਿੰਘ ਹਿੱਸੋਵਾਲ , ਸੁਖਵੰਤ ਸਿੰਘ ਟਿੱਲੂ,  ਸੁਖਵਿੰਦਰ ਸਿੰਘ ਚੌਹਾਨ,  ਜਸਵੰਤ ਸਿੰਘ ਰਾਣੀਪੁਰ,  ਅਮਰਪਾਲ ਸਿੰਘ ਖਹਿਰਾ, ਗੁਰਚਰਨ ਸਿੰਘ ਔਲਖ, ਕੁਲਵਿੰਦਰ ਸਿੰਘ ਜੰਡਾ , ਪ੍ਰਿੰਸੀਪਲ ਸਰਦੀਪ ਸਿੰਘ, ਸਰਪੰਚ ਰਾਣਾ ਇਕਬਾਲ ਸਿੰਘ ਦੋਸਾਂਝ ਅਤੇ  ਜਸਵਿੰਦਰ ਸਿੰਘ (ਓ ਐੱਸ ਡੀ) ਮੁੱਖ ਤੌਰ ਤੇ ਸ਼ਾਮਿਲ ਸਨ।

LEAVE A REPLY