ਮਾਨਸਾ : ਗੁਰਜੰਟ ਸਿੰਘ ਬਾਜੇਵਾਲੀਆ: ਅੱਛੇ ਦਿਨਾਂ ਦੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਲਗਾਤਾਰ ਕਿਰਤੀ ਲੋਕਾਂ ਦੇ ਖਿਲਾਫ ਨੀਤੀਆਂ ਲਾਗੂ ਕਰ ਰਹੀ ਹੈ , ਮਜਦੂਰ , ਕਿਸਾਨ , ਮੁਲਾਜ਼ਮ ਤੇ ਛੋਟੇ ਵਪਾਰੀਆਂ ਨੂੰ ਬਰਬਾਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਮਾਲੋਮਾਲ ਕਰਨ ਤੇ ਤੁਲੀ ਹੋਈ ਹੈ , ਪਬਲਿਕ ਅਦਾਰਿਆ ਨੂੰ ਵੇਚਿਆ ਜਾ ਰਿਹਾ ਹੈ ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਲੇ ਕਾਨੂੰਨਾਂ ਦੇ ਖਿਲਾਫ ਰੇਲਵੇ ਸਟੇਸ਼ਨ ਤੇ ਲੱਗੇ ਕਿਸਾਨ ਮੋਰਚੇ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ, ਮਹਿੰਦਰ ਸਿੰਘ ਭੈਣੀਬਾਘਾ , ਤੇਜ ਸਿੰਘ ਚਕੇਰੀਆ ,ਸੁਖਦਰਸਨ ਮਾਨਸਾਹੀਆ ,ਰਤਨ ਭੋਲਾ ਨੇ ਕੀਤਾ । ਆਗੂਆਂ ਨੇ ਕਿਹਾ ਕਿ ਇਹਿਤਾਸਿਕ ਕਿਸਾਨੀ ਅੰਦੋਲਨ ਨੇ ਦੇਸ ਦੀ ਜਨਤਾ ਵਿੱਚ ਮੋਦੀ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਕੇ ਰੱਖ ਦਿੱਤਾ ਤੇ ਹੁਣ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਮੋਦੀ ਸਰਕਾਰ ਨੂੰ ਚੱਲਦਾ ਕਰ ਦੇਣਗੇ ਤੇ ਦੇਸ ਵਿੱਚ ਕਿਸਾਨਾਂ ,ਮਜਦੂਰਾਂ ,ਮੁਲਾਜ਼ਮਾਂ ਤੇ ਛੋਟੇ ਵਪਾਰੀਆਂ ਦੇ ਪੱਖੀ ਨੀਤੀਆਂ ਬਣਾਉਣ ਵਾਲੀ ਸਰਕਾਰ ਨੂੰ ਸੱਤਾ ਸੋਪਣਗੇ ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੋਮਦੱਤ ਮਾਨਸਾ ,ਮਨਜੀਤ ਉੱਲਕ ਆਦਿ ਨੇ ਵੀ ਵਿਚਾਰ ਸਾਝੇ ਕੀਤੇ ।

.

LEAVE A REPLY