ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਹਰਿਆਵਲ ਨਾਲ ਲਬਰੇਜ਼ ਵਾਤਾਵਰਨ ਜਿੱਥੇ ਹਵਾ ਦੀ ਸ਼ੁੱਧਤਾ ਲਈ ਮਹੱਤਵਪੂਰਨ ਹੁੰਦਾ ਹੈ, ਉਥੇ ਹੀ ਆਪਣੇ ਆਲੇ-ਦੁਆਲੇ ਹਰਿਆਲੀ ਵਾਲੇ ਵਾਤਾਵਰਨ ਨੂੰ ਦੇਖ ਕੇ ਵਿਅਕਤੀ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਵੀ ਤੰਦਰੁਸਤ ਰਹਿੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਨੇ ਅੱਜ ਦਫ਼ਤਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ ਮਾਨਸਾ ਦੇ ਕੰਪਲੈਕਸ ਅੰਦਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਲੋਕਾਂ ਦੱਸਿਆ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਦੀ ਦੇਖ-ਭਾਲ ਕਰਨੀ ਚਾਹੀਦੀ ਹੈ।

ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਭ ਤੇ ਮ ਸ਼ਾਖਾ ਮਾਨਸਾ ਸ਼੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਵਿੱਢੀ ਗਈ ਇਸ ਮੁਹਿੰਮ ਤਹਿਤ ਦਫ਼ਤਰ ਦੇ ਕੰਪਲੈਕਸ ਵਿੱਚ 21 ਵੱਖ-ਵੱਖ ਕਿਸਮਾਂ, ਜਿਨ੍ਹਾਂ ਵਿੱਚ ਨਿੰਮ, ਬੋਹੜ, ਪਿੱਪਲ ਆਦਿ ਸ਼ਾਮਿਲ ਹਨ, ਲਗਵਾਏ ਜਾਣਗੇ। ਇਸ ਮੋਕੇ ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਸ਼੍ਰੀ ਸੁਮਿਤ ਜਿੰਦਲ ਤੋਂ ਇਲਾਵਾ ਦਫ਼ਤਰ ਦਾ ਸਟਾਫ਼ ਮੌਜੂਦ ਸਨ।

.

LEAVE A REPLY