ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਅਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਆਫ਼ਤ ਪ੍ਰਬੰਧਨ ਐਕਟ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਟਾਹਲੀਆਂ, ਤਹਿਸੀਲ ਬੁਢਲਾਡਾ ਵਿਖੇ ਬੀਰਬਲ ਸਿੰਘ ਸਟਰੀਟ, ਸਰਪੰਚ ਗੁਰਜੰਟ ਸਿੰਘ ਸਟਰੀਟ ਅਤੇ ਸਰਪੰਚ ਗੁਰਜੰਟ ਸਿੰਘ ਸਟਰੀਟ ਦੇ ਸਾਹਮਣੇ ਵਾਲੇ ਇਲਾਕੇ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਇਲਾਕੇ ਦੇ ਨਾਲ ਲੱਗਦੇ ਇਲਾਕੇ ਨੂੰ ਬਫ਼ਰ ਜ਼ੋਨ ਘੋਸ਼ਿਤ ਕੀਤਾ ਗਿਆ ਹੈ। ਇਸ ਨੂੰ ਲਾਗੂ ਕਰਵਾਉਣ ਲਈ 5 ਮੈਂਬਰੀ ਰੈਪਿਡ ਰਿਸਪੌਂਸ ਟੀਮ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਨਾਇਬ ਤਹਿਸੀਲਦਾਰ ਬੁਢਲਾਡਾ ਜਿਨਸ਼ੁ ਬਾਂਸਲ, ਡੀ.ਐਸ.ਪੀ. (ਐਸ.ਡੀ.) ਬੁਢਲਾਡਾ ਪ੍ਰਭਜੋਤ ਕੌਰ, ਐਸ.ਐਮ.ਓ. ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼, ਐਸ.ਐਚ.ਓ. ਬੋਹਾ  ਜਗਦੇਵ ਸਿੰਘ ਅਤੇ ਤਹਿਸੀਲਦਾਰ ਬੁਢਲਾਡਾ ਅਮਰਜੀਤ ਸਿੰਘ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਹ 5 ਮੈਂਬਰੀ ਕਮੇਟੀ ਕੰਟੇਨਮੈਂਟ ਜੋਨ ਵਿਚ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹਰ ਤਰ੍ਹਾਂ ਦੇ ਉਪਰਾਲੇ ਕਰੇਗੀ ਤਾਂ ਜੋ ਕੋਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਕਮੇਟੀ ਦੁਆਰਾ ਮੈਡੀਕਲ ਸੇਵਾਵਾਂ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ, ਇਸ ਜ਼ੋਨ ਵਿਚ ਕੰਮ ਕਰਦੇ ਵਿਅਕਤੀਆਂ ਨੂੰ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਫੀਲਡ ਸਟਾਫ ਦੇ ਰਹਿਣ ਸਹਿਣ ਅਤੇ ਖਾਣ ਪੀਣ ਦੇ ਪ੍ਰਬੰਧ ਦਾ ਖਿਆਲ ਰੱਖਿਆ ਜਾਵੇਗਾ।

LEAVE A REPLY