ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਨਵ-ਨਿਯੁਕਤ ਸਕੱਤਰ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਸ਼ਿਲਪਾ ਨੇ ਅੱਜ ਜੇਲ੍ਹ ਦਾ ਦੌਰਾ ਕੀਤਾ।ਜ਼ਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀਮਤੀ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਜੇਲ੍ਹ ਤਾਮਕੋਟ (ਮਾਨਸਾ) ਵਿਖੇ ਜੇਲ੍ਹ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹਨ।

ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ, ਵਿਸ਼ੇਸ ਕਰਕੇ ਔਰਤਾਂ, ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਮੁਫ਼ਤ ਵਕੀਲ ਮੁਹੱਈਆ ਨਹੀਂ ਕਰਵਾਏ ਗਏ ਉਨ੍ਹਾਂ ਦੀਆਂ ਦਰਖਾਸਤਾਂ ਤੁਰੰਤ ਉਹਨਾਂ ਨੂੰ ਭੇਜੀਆਂ ਜਾਣ, ਤਾਂ ਜੋ ਹਵਾਲਾਤੀਆਂ ਨੂੰ ਵਕੀਲ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਕੇਸਾਂ ਦੀ ਪੈਰਵਾਈ ਕੀਤੀ ਜਾ ਸਕੇI ਇਸ ਦੌਰਾਨ ਉਨ੍ਹਾਂ ਜੇਲ੍ਹ ਵਿੱਚ ਬੰਦ ਔਰਤਾਂ ਦੀਆਂ ਘਰੇਲੂ ਸਮੱਸਿਆਵਾਂ ਜਿਵੇਂ ਘਰ ਵਿੱਚ ਬੱਚਿਆਂ ਦੀ ਸਾਂਭ-ਸੰਭਾਲ ਬਾਰੇ ਜ਼ਰੂਰੀ ਯਤਨ ਕੀਤੇ ਜਾਣ ਦਾ ਭਰੋਸਾ ਦਿਵਾਇਆ। ਇਸ ਮੌਕੇ ਡਿਪਟੀ ਜੇਲ੍ਹ ਸੁਪਰਡੈਂਟ ਬਲਦੇਵ ਸਿੰਘ ਕੰਗ, ਵਰੰਟ ਅਫਸਰ ਜਗਤਾਰ ਸਿੰਘ ਅਤੇ ਸੰਜੀਵ ਕੁਮਾਰ ਮੌਜੂਦ ਸਨ।

.

LEAVE A REPLY