ਜਲੰਧਰ ਪੰਜਾਬ ਦੈਨਿਕ ਨਿਊਜ਼  (ਮੁਨੀਸ਼ ਤੋਖੀ/ ਲਵਦੀਪ ) ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਕਮਿਸ਼ਨਰ ਪੁਲਿਸ ਜਲੰਧਰ ਦੀ ਹਦੂਦ ਅੰਦਰ ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ ਫੇਰ ਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਮਾਲਕਾਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਦੁਕਾਨਦਾਰ , ਆਟੋ ਕੰਪਨੀ ਵਲੋਂ ਨਿਰਧਾਰਿਤ ਕੀਤੇ ਗਏ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਈਲੈਂਸਰ ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ। ਉਪਰੋਕਤ ਹੁਕਮ 30 ਅਪ੍ਰੈਲ 2021 ਤੋਂ 29 ਜੂਨ 2021 ਤੱਕ ਲਾਗੂ ਰਹਿਣਗੇ।

LEAVE A REPLY