ਗੜਦੀਵਾਲਾ  (ਸੰਦੀਪ ਕੁਮਾਰ ) ਨੇਤਰਦਾਨ ਐਸੋਸੀਏਸ਼ਨ (ਰਜਿ) ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਮੋਹਨ,ਈ ਡੀ ਸਕੱਤਰ ਡਾ ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਾਂਡਾ ਤੋਂ ਆਈ ਡੋਨਰ ਇੰਚਾਰਜ ਭਾਈ ਵਰਿੰਦਰ ਸਿੰਘ ਮਸੀਤੀ ਵੱਲੋਂ ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਸਰਦਾਰ ਮਨਜੋਤ ਸਿੰਘ ਤਲਵੰਡੀ ਤੇ ਪ੍ਰਸ਼ੋਤਮ ਸਿੰਘ ਕੈਸ਼ੀਅਰ ਵੱਲੋਂ ਮਾਨਵਤਾ ਦੇ ਭਲੇ ਲਈ ਆਪਣੀਆਂ ਅੱਖਾਂ ਨੂੰ ਮਰਨ ਉਪਰੰਤ ਦਾਨ ਕਰਨ ਸਬੰਧੀ ਨੇਤਰਦਾਨ ਐਸੋਸੀਏਸ਼ਨ (ਰਜਿ) ਹੁਸ਼ਿਆਰਪੁਰ ਨੂੰ ਨਾਮਜ਼ਦਗੀ ਫਾਰਮ ਭਰ ਕੇ ਦਿੱਤੇ। ਇਸ ਮੌਕੇ ਨੇਤਰਦਾਨੀਆਂ ਸਰਦਾਰ ਮਨਜੋਤ ਸਿੰਘ ਤਲਵੰਡੀ ਤੇ ਪ੍ਰਸ਼ੋਤਮ ਸਿੰਘ ਨੇ ਸੰਯੁਕਤ ਤੌਰ ਕਿਹਾ ਕਿ ਸਾਡੀਆਂ ਅੱਖਾਂ ਮਰਨ ਤੋਂ ਬਾਅਦ ਵੀ ਨੇਤਰਹੀਣਾਂ ਨੂੰ ਰੋਸ਼ਨੀ ਦੇ ਕੇ ਜਿਊਂਦੀਆਂ ਰਹਿੰਦੀਆਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ,
ਸਰਪੰਚ ਬੱਗਾ ਸਿੰਘ, ਚੈਂਚਲ ਸਿੰਘ ਹਾਜ਼ਰ ਸਨ

LEAVE A REPLY